ਮੇਲੇ ‘ਚ ਜਾਣ ਤੋਂ ਰੋਕਣ ‘ਤੇ ਨੌਜਵਾਨ ਨੇ ਕੀਤਾ ਦੋਸਤ ਦੇ ਪਿਤਾ ਦਾ ਕਤਲ

by jaskamal

ਪੱਤਰ ਪ੍ਰੇਰਕ : ਅਜਨਾਲਾ ਤੋਂ ਇੱਕ ਨੌਜਵਾਨ ਨੇ ਆਪਣੇ ਹੀ ਦੋਸਤ ਦੇ ਸਿਰ ਤੋਂ ਪਿਤਾ ਦਾ ਸਾਇਆ ਖੋਹ ਲਿਆ ਹੈ। ਦਰਅਸਲ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਤਲਵੰਡੀ ਭੰਗਵਾਂ 'ਚ ਦੋਸਤ ਨੂੰ ਮੇਲੇ ਭੇਜਣ ਤੋਂ ਰੋਕਣ 'ਤੇ ਇੱਕ ਦੋਸਤ ਵੱਲੋਂ ਆਪਣੇ ਦੋਸਤ ਦੇ ਪਿਤਾ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਵਿਸ਼ਾਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਇਕੱਠੇ ਦੋਸਤ ਹਨ ਅਤੇ ਇੱਕੋ ਹੀ ਸਕੂਲ ਵਿੱਚ ਪੜ੍ਹਦੇ ਹਨ।

ਵਿਸ਼ਾਲ ਦੀਪ ਸਿੰਘ ਨੇ ਹਰਪ੍ਰੀਤ ਸਿੰਘ ਨੂੰ ਮੇਲੇ ਜਾਣ ਲਈ ਕਿਹਾ ਤਾਂ ਹਰਪ੍ਰੀਤ ਸਿੰਘ ਨੇ ਜਦੋਂ ਆਪਣੇ ਪਿਤਾ ਜੋਗਿੰਦਰ ਸਿੰਘ ਨੂੰ ਮੇਲੇ ਤੇ ਜਾਣ ਲਈ ਕਿਹਾ ਤਾਂ ਜੋਗਿੰਦਰ ਸਿੰਘ ਨੇ ਆਪਣੇ ਪੁੱਤਰ ਹਰਪ੍ਰੀਤ ਸਿੰਘ ਨੂੰ ਮੇਲੇ ਜਾਣ ਤੋਂ ਮਨਾ ਕਰ ਦਿੱਤਾ। ਜਿਸ ਨੂੰ ਲੈ ਕੇ ਹਰਪ੍ਰੀਤ ਸਿੰਘ ਦਾ ਦੋਸਤ ਵਿਸ਼ਾਲਦੀਪ ਸਿੰਘ ਗੁੱਸੇ ਵਿੱਚ ਆ ਗਿਆ ਅਤੇ ਉਸਨੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਹਰਪ੍ਰੀਤ ਸਿੰਘ ਦੇ ਘਰ ਜਾ ਕੇ ਉਸ ਦੇ ਪਿਤਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।

ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੇਗੀ ਤਲਵੰਡੀ ਭਾਗੋ ਵਿੱਚ ਝਗੜਾ ਹੋਇਆ ਤੇ ਮੌਕੇ 'ਤੇ ਪਹੁੰਚੇ। ਅਸੀਂ ਮੌਕੇ ਤੇ ਜੋਗਿੰਦਰ ਸਿੰਘ ਨਾਂ ਦਾ ਵਿਅਕਤੀ ਤੇ ਗੁਰਮੀਤ ਸਿੰਘ ਨਾਂ ਦਾ ਵਿਅਕਤੀ ਜਖਮੀ ਹੋਇਆ ਪਿਆ ਸੀ। ਉਹਨਾਂ ਦੇ ਘਰ ਵਾਲਿਆਂ ਨੂੰ ਇਲਾਜ ਦੇ ਲਈ ਉਹਨਾਂ ਨੂੰ ਹਸਪਤਾਲ ਖੜਿਆ ਗਿਆ ਸੀ ਬਾਅਦ ਵਿੱਚ ਸਾਨੂੰ ਸੂਚਨਾ ਮਿਲੀ ਕਿ ਜੋਗਿੰਦਰ ਸਿੰਘ ਦੀ ਮੌਤ ਹੋ ਚੁੱਕੀ ਹੈ।