by jaskamal
ਪੱਤਰ ਪ੍ਰੇਰਕ : ਸਿੱਧੂ ਮੂਸੇਵਾਲਾ ਦੀ ਹਵੇਲੀ ਵਿੱਚ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਦਰਅਸਲ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹਨ ਤੇ ਉਨ੍ਹਾਂ ਦੇ ਸਮੇਂ ਅਨੁਸਾਰ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮਿਲੀ ਹੈ ਕਿ ਮਾਤਾ ਚਰਨ ਕੌਰ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ ਅਤੇ ਕਿਸੇ ਵੇਲੇ ਵੀ ਖੁਸ਼ਖਬਰੀ ਆ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਮੁਤਾਬਕ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਜੁੜਵਾਂ ਬੱਚਿਆਂ ਨੂੰ ਜਨਮ ਦੇ ਸਕਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਚਰਨ ਕੌਰ ਦੇ ਪ੍ਰੈਗਨੈਂਸੀ ਦੀ ਖਬਰ ਫਰਵਰੀ ਮਹੀਨੇ ਵਿੱਚ ਸਾਹਮਣੇ ਆਈ ਸੀ। ਉਸਨੇ 58 ਸਾਲ ਦੀ ਉਮਰ ਵਿੱਚ IVF ਕਰਵਾਇਆ ਸੀ। ਰਾਹੀਂ ਮਾਂ ਬਣਨ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।