by jaskamal
ਪੱਤਰ ਪ੍ਰੇਰਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਸਮੇਤ 15 ਹਵਾਈ ਅੱਡਿਆਂ ਦਾ ਉਦਘਾਟਨ ਕੀਤਾ ਹੈ। ਇਸ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਹਾਜ਼ਰ ਸਨ। ਇਸ ਮੌਕੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ।
ਇਸ ਮੌਕੇ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਪੁਲਿਸ ਦੀ ਤਰਫੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਏਅਰਪੋਰਟ ਦੇ ਖੁੱਲਣ ਨਾਲ ਪੂਰੇ ਦੁਆਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ।