by jagjeetkaur
ਨਵੀਂ ਦਿੱਲੀ, 14 ਮਾਰਚ 2024 – ਦਿੱਲੀ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਅੱਜ ਪ੍ਰਨੀਤ ਕੌਰ ਭਾਜਪਾ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਭਾਜਪਾ ਦੀ ਸੀਨੀਅਰ ਲੀਡਰ ਸਮੇਤ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਭਾਜਪਾ ਵਿਚ ਆ ਕੇ ਬਹੁਤ ਖ਼ੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਹਾਈ ਕਮਾਂਡ ਵਲੋਂ ਮੈਨੂੰ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ, ਉਸ ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗੀਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੇਖ ਕੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ।
ਦੱਸ ਦੇਈਏ ਕਿ ਬੀਜੇਪੀ ‘ਚ ਸ਼ਾਮਿਲ ਹੋਣ ਪਹਿਲਾਂ ਹੀ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ।