by jagjeetkaur
ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਤੀਜਾ ਝਟਕਾ ਲੱਗਾ ਹੈ। ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਾਂਗਰਸ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਸਪੀਕਰ ਵੱਲੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ।
ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਮੌਜੂਦਾ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਨੇ ਮੁੱਖ ਮੰਤਰੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ।