ਪੱਤਰ ਪ੍ਰੇਰਕ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਅੱਜ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ। ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਵੱਡੀ ਖਬਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਨੂੰ ਵਧਾਈ ਦੇਣ ਲਈ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਮਾਨਸਾ ਜ਼ਿਲ੍ਹੇ ਵਿੱਚ ਚਾਰੇ ਪਾਸੇ ਖੁਸ਼ੀ ਦਾ ਮਾਹੌਲ ਹੈ।
ਇਸ ਦੌਰਾਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਜਿਸ ਦੀ ਪੋਸਟ ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ ਪੋਸਟ 'ਚ ਤਸਵੀਰਾਂ ਸ਼ੇਅਰ ਕਰਦੇ ਹੋਏ ਰਾਜਾ ਵੜਿੰਗ ਨੇ ਲਿਖਿਆ, "ਮੈਂ ਬਲਕੌਰ ਸਿੱਧੂ ਜੀ ਨੂੰ ਮਿਲਿਆ ਅਤੇ ਉਨ੍ਹਾਂ ਦੇ ਨਵਜੰਮੇ ਬੇਟੇ ਦੇ ਆਉਣ 'ਤੇ ਮੈਂ ਉਨ੍ਹਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ। ਵਾਹਿਗੁਰੂ ਇਸ ਨਵਜੰਮੇ ਬੱਚੇ ਨੂੰ ਅਤੇ ਪੂਰੇ ਸਿੱਧੂ ਪਰਿਵਾਰ ਨੂੰ ਹਮੇਸ਼ਾ ਤੰਦਰੁਸਤੀ ਅਤੇ ਖੁਸ਼ੀਆਂ ਦੇਵੇ।" ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਪ੍ਰਸ਼ੰਸਕਾਂ 'ਚ ਭਾਰੀ ਉਤਸ਼ਾਹ। ਹਰ ਕੋਈ ਛੋਟੇ ਸਿੱਧੂ ਨੂੰ ਪਰਿਵਾਰ ਨੂੰ ਵਧਾਈ ਦੇਣ ਲਈ ਆ ਰਿਹਾ ਹੈ ਅਤੇ ਸੋਸ਼ਲ ਮੀਡੀਆ 'ਤੇ ਇਸ ਦੀ ਕਾਫੀ ਚਰਚਾ ਹੋ ਰਹੀ ਹੈ।