by jagjeetkaur
ਬਠਿੰਡਾ ਦੇ ਨਵੇਂ ਐਸਐਸਪੀ ਦੀਪਕ ਪਾਰੀਕ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਬਠਿੰਡਾ ਪੁਲਿਸ ਦੇ ਗਜ਼ਟਿਡ ਅਫਸਰਾਂ ਅਤੇ ਜਵਾਨਾਂ ਦੀ ਟੁਕੜੀ ਵੱਲੋਂ ਸਲਾਮੀ ਦੇ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹਰ ਗਤੀਵਿਧੀ ’ਤੇ 24 ਘੰਟੇ ਨਜ਼ਰ ਰੱਖੀ ਜਾਵੇਗੀ।
ਇਸ ਮੌਕੇ ਬੋਲਦਿਆਂ ਐਸ.ਐਸ.ਪੀ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਹੀ ਕੰਮ ਕੀਤਾ ਜਾਵੇਗਾ ਤਾਂ ਜੋ ਜ਼ਿਲ੍ਹਾ ਅਪਰਾਧ ਮੁਕਤ ਹੋ ਸਕੇ ਅਤੇ ਆਉਣ ਵਾਲੇ ਦਿਨਾਂ ‘ਚ ਚੋਣਾਂ ਵੀ ਅਮਨ-ਅਮਾਨ ਨਾਲ ਕਰਵਾਈਆਂ ਜਾ ਸਕਣ। ਜਿੱਥੇ ਹੋਰ ਕੰਮ ਕਰਨ ਦੀ ਲੋੜ ਹੈ ਜਾਂ ਕੁਝ ਬਦਲਿਆ ਜਾ ਸਕਦਾ ਹੈ, ਉੱਥੇ ਵੀ ਕੰਮ ਕੀਤਾ ਜਾਵੇਗਾ। ਪੰਜਾਬ ਪੁਲਿਸ ਨੂੰ ਨੰਬਰ 1 ਪੁਲਿਸ ਮੰਨਿਆ ਜਾਂਦਾ ਹੈ ਅਤੇ ਪੁਲਿਸ ਦਾ ਮਨੋਬਲ ਵੀ ਬਹੁਤ ਮਜ਼ਬੂਤ ਹੈ।