ਪੱਤਰ ਪ੍ਰੇਰਕ : ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਤਸਕਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ। ਇਹ ਜਾਣਕਾਰੀ ਖੁਦ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਨੂੰ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਸ਼ੇਅਰ ਕੀਤਾ ਹੈ।
ਡੀ.ਜੀ.ਪੀ ਨੇ ਲਿਖਿਆ ਕਿ ਪੰਜਾਬ ਪੁਲਿਸ ਦੇ ਆਈ.ਏ.ਐਸ. ਸੁਰੱਖਿਆ ਵਿੰਗ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ 9 ਨਜਾਇਜ਼ ਪਿਸਤੌਲਾਂ ਸਮੇਤ 4 ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਹੈ।
ਡੀ.ਜੀ.ਪੀ ਅੱਗੇ ਲਿਖਿਆ ਕਿ ਉਕਤ ਦੋਸ਼ੀ ਅਪਰਾਧਿਕ ਗਰੋਹਾਂ ਨੂੰ ਹਥਿਆਰ ਸਪਲਾਈ ਕਰਨ ਦਾ ਧੰਦਾ ਕਰਦੇ ਸਨ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਨ੍ਹਾਂ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਪੁਲਿਸ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਵਿੱਚ ਸ਼ਾਮਲ ਸਾਰੇ ਲੋਕਾਂ ਖਿਲਾਫ ਸਖਤ ਕਾਰਵਾਈ ਕਰੇਗੀ।