by jaskamal
ਲੋਕ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਵੱਲੋਂ ਅਹਿਮ ਮੀਟਿੰਗ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਸੀ.ਐੱਮ. ਭਗਵੰਤ ਮਾਨ ਨੇ ਫਰੀਦਕੋਟ ਅਤੇ ਪਟਿਆਲਾ ਹਲਕਿਆਂ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ 'ਤੇ ਚਰਚਾ ਕੀਤੀ ਗਈ। ਇਸ ਮੌਕੇ ਫਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਅਤੇ ਪਟਿਆਲਾ ਤੋਂ ਉਮੀਦਵਾਰ ਡਾ: ਬਲਬੀਰ ਸਿੰਘ ਵੀ ਹਾਜ਼ਰ ਸਨ |