by jagjeetkaur
ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਅਕਾਲੀ ਦਲ ਛੱਡ ਕੇ ਆਪਣੀ ਪਤਨੀ ਪਰਮਪਾਲ ਕੌਰ ਮਲੂਕਾ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਹੈ ਕਿ ਦੋਵੇਂ ਅੱਜ ਦੁਪਹਿਰ 01.00 ਵਜੇ ਦਿੱਲੀ 'ਚ ਭਾਜਪਾ ਦੇ ਦਫਤਰ 'ਚ ਸ਼ਾਮਲ ਹੋ ਗਏ । ਇਸ ਮੌਕੇ ਹਰਦੀਪ ਪੁਰੀ ਤੇ ਹੋਰ ਭਾਜਪਾ ਆਗੂ ਮੌਜੂਦ ਹਨ ।
ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਮਲੂਕਾ ਅਕਾਲੀ ਦਲ ਤੋਂ ਕਾਫੀ ਨਾਰਾਜ਼ ਸਨ। ਕਿਉਂਕਿ ਅਕਾਲੀ ਦਲ ਨੇ ਉਨ੍ਹਾਂ ਨੂੰ 2022 ਦੀ ਵਿਧਾਨ ਸਭਾ ਵਿੱਚ ਰਾਮਪੁਰਾ ਫੂਲ ਤੋਂ ਟਿਕਟ ਨਹੀਂ ਦਿੱਤੀ ਸੀ। ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਅਕਾਲੀ ਦਲ ਤੋਂ ਕਾਫੀ ਨਾਰਾਜ਼ ਸਨ। ਕਿਉਂਕਿ ਪਹਿਲਾਂ ਉਨ੍ਹਾਂ ਨੂੰ ਅਕਾਲੀ ਦਲ ਵੱਲੋਂ ਹਲਕਾ ਮੌੜ ਦਾ ਇੰਚਾਰਜ ਲਾਇਆ ਗਿਆ ਸੀ। ਇਸ ਕਾਰਨ ਉਸ ਨੇ ਮੌੜ ਵਿੱਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ। ਪਰ ਚੋਣਾਂ ਸਮੇਂ ਉਨ੍ਹਾਂ ਨੂੰ ਰਾਮਪੁਰਾ ਤੋਂ ਹੀ ਟਿਕਟ ਦਿੱਤੀ ਗਈ ਸੀ।