ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਕੈਪੀਟਲ ਓਵਰਸੀਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਕੈਪੀਟਲ ਓਵਰਸੀਜ਼ ਫਰਮ ਐਸ.ਸੀ.ਓ. ਨੰਬਰ 62, ਦੂਜੀ ਮੰਜਿਲ, ਫੇਜ-7 ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਜਗਬੀਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਮਕਾਨ ਨੰਬਰ 20678, ਗਲੀ ਨੰਬਰ 26/3, ਅਜੀਤ ਰੋਡ, ਬਠਿੰਡਾ, ਪੰਜਾਬ ਹਾਲ ਵਾਸੀ ਫਲੈਟ ਨੰ: ਕੇ3, ਐਫ01-102, ਦ ਵਿਊਜ਼ ਹਿਲਜ਼, ਈਮਾਰ ਸੈਕਟਰ 105, ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲਟਸ ਦੇ ਕੰਮ ਲਈ ਲਾਇਸੰਸ ਨੰ: 415/ਆਈ.ਸੀ., ਮਿਤੀ 23.10.2020 ਜਾਰੀ ਕੀਤਾ ਗਿਆ ਹੈ। ਜਿਸ ਦੀ ਮਿਆਦ ਮਿਤੀ 22 ਅਕਤੂਬਰ 2025 ਤੱਕ ਹੈ।
ਉਕਤ ਐਕਟ ਤਹਿਤ ਬਣਾਏ ਰੂਲਜ਼ 4(6) ਅਤੇ ਇਸ ਵਿੱਚ ਸੋਧਾਂ ਸਬੰਧੀ ਸਰਕਾਰ ਦੀ ਨੋਟੀਫਿਕੇਸ਼ਨ ਮਿਤੀ 16-09-2014 ਦੇ ਰੂਲ ਨੰ: 04 ਅਤੇ ਅਡਵਾਈਜ਼ਰੀ ਮਿਤੀ 14-05-2018 ਦੀ ਮੱਦ ਨੰ: 13 ਵਿਚ ਕਲਾਇੰਟਾਂ ਸਬੰਧੀ ਭੇਜੀ ਜਾਣ ਵਾਲੀ ਮਹੀਨਾਵਾਰ ਰਿਪੋਰਟ ਭੇਜਣ ਲਈ ਲਿਖਿਆ ਗਿਆ ਹੈ। ਇਸ ਤੋਂ ਇਲਾਵਾ ਫਰਮ/ਕੰਪਨੀ ਵੱਲੋਂ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰ ਆਦਿ ਸਬੰਧੀ ਮੁਕੰਮਲ ਜਾਣਕਾਰੀ ਵੀ ਉਕਤ ਐਕਟ ਦੀ ਧਾਰਾ 7 ਤਹਿਤ ਦਿੱਤੀ ਜਾਣੀ ਹੁੰਦੀ ਹੈ। ਪ੍ਰੰਤੂ ਲਾਇਸੰਸੀ ਵੱਲੋਂ ਲਾਇਸੰਸ ਜਾਰੀ ਹੋਣ ਤੋਂ ਹੁਣ ਤੱਕ ਕੋਈ ਰਿਪੋਰਟ ਪੇਸ਼ ਨਹੀਂ ਕੀਤੀ ਗਈ । ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਜਿਸ ਸਬੰਧੀ ਇਸ ਦਫਤਰ ਵੱਲੋਂ ਲਾਇਸੰਸੀ ਨੂੰ ਪੱਤਰ ਮਿਤੀ 30-08-2023 ਰਾਹੀਂ ਸਪਸ਼ਟੀਕਰਨ ਸਮੇਤ ਪੁੱਖਤਾ ਦਸਤਾਵੇਜ ਪੇਸ਼ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਨੋਟਿਸ ਤਹਿਸੀਲਦਾਰ ਰਾਹੀਂ ਲਾਇਸੰਸੀ ਨੂੰ ਤਾਮੀਲ ਕਰਵਾਉਣ ਲਈ ਲਿਖਿਆ ਗਿਆ ਸੀ, ਜਿਸ ਸਬੰਧੀ ਤਹਿਸੀਲਦਾਰ, ਮੋਹਾਲੀ ਦੀ ਤਮੀਲੀ ਰਿਪੋਰਟ ਅਨੁਸਾਰ ਦਫਤਰ ਬੰਦ ਹੋ ਚੁੱਕਾ ਹੈ।