by jaskamal
ਪੱਤਰ ਪ੍ਰੇਰਕ : ਸ਼ਨੀਵਾਰ ਨੂੰ ਚੰਦਰ ਨਗਰ ਨੇੜੇ ਰੇਲਵੇ ਟ੍ਰੈਕ 'ਤੇ ਇਕ 30 ਸਾਲਾ ਵਿਅਕਤੀ ਦੀ ਟਰੇਨ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ।
ਏ.ਐਸ.ਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਮਰਪਾਲੀ ਟਰੇਨ ਦੇ ਆਉਣ 'ਤੇ ਨੌਜਵਾਨ ਜਦੋਂ ਪੁਲ ਨੇੜੇ ਟ੍ਰੈਕ ਪਾਰ ਕਰ ਰਿਹਾ ਸੀ ਤਾਂ ਟਰੇਨ ਦੀ ਲਪੇਟ 'ਚ ਆ ਗਿਆ। ਮੌਕੇ 'ਤੇ ਕੋਈ ਦਸਤਾਵੇਜ਼ ਨਹੀਂ ਮਿਲੇ। ਉਸ ਦੀ ਪਛਾਣ ਲਈ ਆਸ-ਪਾਸ ਦੇ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ, ਪਰ ਕੁਝ ਨਹੀਂ ਮਿਲਿਆ। ਫਿਲਹਾਲ ਲਾਸ਼ ਨੂੰ ਉਸਦੇ ਵਾਰਸਾਂ ਦੀ ਭਾਲ ਲਈ 72 ਘੰਟਿਆਂ ਲਈ ਮੁਰਦਾਘਰ 'ਚ ਰਖਵਾਇਆ ਗਿਆ ਹੈ।