by jagjeetkaur
ਤਰਨ ਤਾਰਨ ਦੇ ਪਿੰਡ ਐਮਾ ਦੇ 18 ਸਾਲਾ ਨੌਜਵਾਨ ਦੀ ਸਕੂਲ ਨੂੰ ਜਾਂਦੇ ਵਕਤ ਸੜਕ ਹਾਦਸਾ ਵਾਪਰਨ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਜਗਮੀਤ ਵਜੋਂ ਹੋਈ ਹੈ। ਭਰੀ ਜਵਾਨੀ ‘ਚ ਪੁੱਤਰ ਦੀ ਮੌਤ ‘ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮਾ ਨੇ ਦੱਸਿਆ ਕਿ 18 ਸਾਲਾ ਜਗਮੀਤ ਸਿੰਘ ਅੱਜ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਮੋਟਰ ਸਾਈਕਲ ਤੇ ਸਕੂਲ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਕੋਟ ਨੇੜੇ ਪਹੁੰਚਿਆ ‘ਤਾਂ ਉਸ ਨਾਲ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਮਗਰੋਂ ਗੰਭੀਰ ਹਾਲਤ ਵਿੱਚ ਉਸ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ।