by jagjeetkaur
ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿੱਚੋਂ ਲੰਘਦੀ ਭਾਖੜਾ ਨਹਿਰ ਵਿੱਚ ਇਕ ਵਿਅਕਤੀ ਸਮੇਤ ਕਾਰ ਡਿੱਗ ਗਈ। ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤੇ ਗਏ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕਾਰ ਇੱਥੇ ਕਿਵੇਂ ਪਹੁੰਚੀ ਅਤੇ ਨਹਿਰ ਵਿੱਚ ਕਿਵੇਂ ਡਿੱਗੀ।
ਦੱਸ ਦਈਏ ਕਿ ਕਾਰ ਨੂੰ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢ ਲਿਆ ਗਿਆ। ਵਪਾਰੀ ਸੰਤੋਸ਼ ਕੁਮਾਰ (35) ਮੰਡੀ ਗੋਬਿੰਦਗੜ੍ਹ ਦਾ ਰਹਿਣ ਵਾਲਾ ਸੀ। ਲਾਪਤਾ ਡਰਾਈਵਰ ਦਾ ਪਤਾ ਲਗਾਇਆ ਜਾ ਰਿਹਾ ਹੈ। ਡੀਐਸਪੀ ਫਤਿਹਗੜ੍ਹ ਸਾਹਿਬ ਸੁਖਨਾਜ਼ ਸਿੰਘ ਨੇ ਦੱਸਿਆ ਕਿ ਗੋਤਾਖੋਰਾਂ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢ ਲਿਆ ਗਿਆ ਹੈ। ਸੰਤੋਸ਼ ਕੁਮਾਰ ਦੇ ਘਰ ਵਿੱਚ ਪਤਨੀ ਅਤੇ ਦੋ ਬੱਚੇ ਹਨ। ਲਾਪਤਾ ਕਰ ਚਾਲਕ ਵਿਅਕਤੀ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਉਸਨੇ ਕੁਝ ਸਮਾਂ ਪਹਿਲਾਂ ਹੀ ਨਵਾਂ ਘਰ ਬਣਿਆ ਸੀ।