by jagjeetkaur
ਪੰਜਾਬ ਦੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਕੈਂਸਰ ਦੀ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਸਰਬਜੀਤ ਸਿੰਘ ਪੰਧੇਰ ਦਾ ਕੈਂਸਰ ਨਾਮੀ ਬਿਮਾਰੀ ਕਾਰਨ ਕਾਫ਼ੀ ਲੰਮੇ ਸਮੇਂ ਤੋਂ ਇਲਾਜ ਚੱਲ ਰਿਹਾ ਸੀ। ਉਹ ਲੰਬੇ ਸਮੇਂ ਤੋਂ ਅੰਗਰੇਜ਼ੀ ਪੱਤਰਕਾਰੀ ਨਾਲ ਜੁੜੇ ਰਹੇ ਤੇ ਉਨ੍ਹਾਂ ਨੂੰ ਫੋਟੋਗ੍ਰਾਫੀ ਦਾ ਵੀ ਸ਼ੌਂਕ ਸੀ।
ਸੀਨੀਅਰ ਪੱਤਰਕਾਰ ਦੇ ਨਾਲ ਨਾਲ ਸਰਬਜੀਤ ਸਿੰਘ ਪੰਧੇਰ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਸਰਬਜੀਤ ਸਿੰਘ ਪੰਧੇਰ ਬੇਬਾਕ ਤੇ ਨਿਧੜਕ ਪੱਤਰਕਾਰ ਵਜੋਂ ਵੀ ਜਾਣੇ ਜਾਂਦੇ ਸਨ। ਸਰਬਜੀਤ ਪੰਧੇਰ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।