by jaskamal
ਪੱਤਰ ਪ੍ਰੇਰਕ : ਅੱਜ ਸਵੇਰੇ ਹਾਜੀਪੁਰ ਤੋਂ ਦਸੂਹਾ ਸੜਕ ’ਤੇ ਪੈਂਦੇ ਪਿੰਡ ਖਿਜ਼ਰਪੁਰ ਕੋਲ ਹਾਜੀਪੁਰ ਵੱਲ ਆ ਰਹੀ ਹਿਮਾਚਲ ਨੰਬਰ ਦੀ ਕਾਰ ਨੇ ਇੱਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਹਾਦਸੇ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਸਿਰ ਸਰੀਰ ਤੋਂ ਵੱਖ ਹੋ ਗਿਆ। ਮ੍ਰਿਤਕ ਦੀ ਪਛਾਣ ਪਵਨ ਕੁਮਾਰ ਪੁੱਤਰ ਬਚਨ ਸਿੰਘ ਵਾਸੀ ਖਿਜ਼ਰਪੁਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਖਿਜ਼ਰਪੁਰ ਵਾਸੀ ਮਹਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈ ਕੇ ਸੜਕ ਪਾਰ ਕਰ ਰਿਹਾ ਸੀ ਤਾਂ ਹਾਜੀਪੁਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਇਸ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪਵਨ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਵਨ ਕੁਮਾਰ ਦੀ ਗਰਦਨ ਸਰੀਰ ਤੋਂ ਵੱਖ ਹੋ ਗਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਪਵਨ ਦੇ ਵੱਡੇ ਭਰਾ ਦੀ ਵੀ ਹਾਦਸੇ ਵਿੱਚ ਮੌਤ ਹੋ ਗਈ ਸੀ।