by jaskamal
ਪੱਤਰ ਪ੍ਰੇਰਕ : ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ 'ਚ ਦਲ-ਬਦਲੀ ਜਾਰੀ ਹੈ, ਉੱਥੇ ਹੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਵੱਡਾ ਐਲਾਨ ਕੀਤਾ ਹੈ। ਅਕਾਲੀ ਦਲ ਨੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਲਈ ਉਮੀਦਵਾਰ ਨਹੀਂ ਉਤਾਰੇਗਾ।
ਵਰਨਣਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਤੋਂ ਤਿੰਨ ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਹਰਦੀਪ ਸਿੰਘ ਬੁਟਰੇਲਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਦੱਸ ਦੇਈਏ ਕਿ ਹਰਦੀਪ ਸਿੰਘ ਬੁਟਰੇਲਾ ਨੇ ਚੰਡੀਗੜ੍ਹ ਤੋਂ ਅਕਾਲੀ ਦਲ ਵੱਲੋਂ ਦਿੱਤੀ ਗਈ ਟਿਕਟ ਵਾਪਿਸ ਲੈ ਕੇ ਪਾਰਟੀ ਛੱਡ ਦਿੱਤੀ ਸੀ।