CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ

by jagjeetkaur

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਦੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਅਰਵਿੰਦ ਕੇਜਰੀਵਾਲ ਜਿਨ੍ਹਾਂ ਨੂੰ ਆਪਣੀਆਂ ਹੋਰ ਚੋਣ ਪ੍ਰਚਾਰ ਪ੍ਰਤੀਬੱਧਤਾਵਾਂ ਕਾਰਨ ਆਪਣਾ ਪੰਜਾਬ ਦਾ ਦੌਰਾ ਛੋਟਾ ਕਰਨਾ ਪਿਆ, ਨੇ ਸਮਾਂ ਕੱਢ ਕੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਅਰਦਾਸ ਕੀਤੀ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਅੰਮ੍ਰਿਤਸਰ ਤੋਂ ਲੋਕ-ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।