by jagjeetkaur
ਅੰਮ੍ਰਿਤਸਰ : ਪੰਜਾਬ ‘ਚ ਹੁਣ ਚੋਣਾਂ ਦਾ ਮਾਹੌਲ ਤਪਣ ਲੱਗ ਗਿਆ ਹੈ। ਇੱਕ ਪਾਸੇ ਜਿੱਥੇ ਪਿਛਲੇ 2 ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ‘ਤੇ ਰਹੇ ਹਨ, ਉੱਥੇ ਹੀ ਕਾਂਗਰਸ ਦੇ ਸੀਨੀਅਰ ਆਗੂ ਵੀ ਅੱਜ ਯਾਨੀ ਸ਼ਨੀਵਾਰ ਤੋਂ ਸਰਗਰਮ ਹੋ ਜਾਣਗੇ। ਸੂਬੇ ‘ਚ ਹੁਣ ਤੱਕ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀਆਂ ਲਗਭਗ 5 ਰੈਲੀਆਂ ਤੈਅ ਹੋ ਚੁੱਕੀਆਂ ਹਨ। ਜਿਨ੍ਹਾਂ ਦੀ ਸ਼ੁਰੂਆਤ ਉਹ ਅੰਮ੍ਰਿਤਸਰ ਤੋਂ ਸ਼ੁਰੂ ਕਰਨਗੇ। ਇਸ ਲਈ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਜਾਣਕਾਰੀ ਮੁਤਾਬਕ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ ਤੋਂ ਆਪਣੀਆਂ ਰੈਲੀਆਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਇਸ ਤੋਂ ਇਲਾਵਾ 29 ਮਈ ਨੂੰ ਲੋਕ ਸਭਾ ਹਲਕਾ ਪਟਿਆਲਾ ਅਤੇ ਲੁਧਿਆਣਾ ਵਿੱਚ ਰੈਲੀਆਂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਦਕਿ ਪ੍ਰਿਅੰਕਾ ਗਾਂਧੀ ਦੀਆਂ ਰੈਲੀਆਂ 26 ਮਈ ਨੂੰ ਸ਼ੁਰੂ ਹੋਣਗੀਆਂ। ਇਸ ਦੌਰਾਨ ਉਹ ਫਤਿਹਗੜ੍ਹ ਸਾਹਿਬ ਅਤੇ ਜਲੰਧਰ ਵਿੱਚ ਰੈਲੀਆਂ ਕਰਨਗੇ।