ਅਮੂਲ ਦੁੱਧ ਦੀ ਕੀਮਤ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਕਿਹਾ ਹੈ ਕਿ ਅਮੂਲ ਗੋਲਡ, ਅਮੂਲ ਸ਼ਕਤੀ ਅਤੇ ਅਮੁਲ ਫਰੈਸ਼ ਦੀਆਂ ਕੀਮਤਾਂ ‘ਚ ਵਾਧਾ ਕੀਤਾ ਗਿਆ ਹੈ। ਦੁੱਧ ਦੀਆਂ ਨਵੀਆਂ ਕੀਮਤਾਂ ਅੱਜ ਸਵੇਰ ਤੋਂ ਲਾਗੂ ਹੋ ਗਈਆਂ ਹਨ।
ਫੈਡਰੇਸ਼ਨ ਨੇ ਐਤਵਾਰ (2 ਜੂਨ) ਨੂੰ ਇਕ ਪੱਤਰ ਜਾਰੀ ਕਰਕੇ ਕਿਹਾ ਕਿ ਸੰਚਾਲਨ ਅਤੇ ਉਤਪਾਦਨ ਲਾਗਤ ਵਧਣ ਕਾਰਨ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। 2 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਮਤਲਬ ਹੈ ਕਿ MRP ‘ਚ 3-4% ਵਾਧਾ। ਨਵੀਆਂ ਕੀਮਤਾਂ ਅਨੁਸਾਰ ਅਮੂਲ ਗੋਲਡ 66 ਰੁਪਏ ਅਤੇ ਅਮੂਲ ਫਰੈਸ਼ 54 ਰੁਪਏ ਪ੍ਰਤੀ ਲੀਟਰ ‘ਤੇ ਉਪਲਬਧ ਹੋਵੇਗਾ।
ਦੱਸ ਦਈਏ ਕਿ ਅਮੂਲ ਨੇ 15 ਮਹੀਨਿਆਂ ਬਾਅਦ ਦੁੱਧ ਦੀਆਂ ਕੀਮਤਾਂ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ ਫਰਵਰੀ 2023 ‘ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ। ਦੁੱਧ ਦੀਆਂ ਕੀਮਤਾਂ ਵਧਾਉਣ ਬਾਰੇ ਅਮੂਲ ਨੇ ਕਿਹਾ ਸੀ, ‘ਪਿਛਲੇ ਸਾਲ ਦੇ ਮੁਕਾਬਲੇ ਪਸ਼ੂਆਂ ਦੇ ਚਾਰੇ ਦੀ ਕੀਮਤ ਲਗਭਗ 20% ਵਧ ਗਈ ਹੈ।