ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ: ਕਾਂਗਰਸ ਦੇ ਡਾ. ਅਮਰ ਸਿੰਘ ਨੇ 34,202 ਵੋਟਾਂ ਦੇ ਫ਼ਰਕ ਨਾਲ AAP ਦੇ ਗੁਰਪ੍ਰੀਤ ਜੀਪੀ ਨੂੰ ਹਰਾਇਆ
by vikramsehajpal
ਚੰਡੀਗ੍ਹੜ (ਸਾਹਿਬ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਅੱਜ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ।
ਦੱਸ ਦੇਈਏ ਕਿ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਕੁੱਲ 3,32,591 ਵੋਟਾਂ ਹਾਸਲ ਕਰਦਿਆਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੂੰ 34,202 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ। ਜੀਪੀ ਨੇ 2,98,389 ਵੋਟਾਂ ਹਾਸਲ ਕੀਤੀਆਂ ਹਨ। ਇੱਥੇ ਭਾਜਪਾ ਉਮੀਦਵਾਰ ਗੇਜਾ ਰਾਮ ਵਾਲਮੀਕਿ ਨੂੰ 1,27,521 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੂੰ 1,26,730 ਵੋਟਾਂ ਮਿਲੀਆਂ ਹਨ।