ਲੋਕ ਸਭਾ ਹਲਕਾ ਹੁਸ਼ਿਆਰਪੁਰ: ‘AAP’ ਦੇ ਡਾ. ਚੱਬੇਵਾਲ ਨੇ ਕਾਂਗਰਸ ਦੀ ਯਾਮਨੀ ਗੋਮਰ ਨੂੰ 44,111 ਵੋਟਾਂ ਦੇ ਫਰਕ ਨਾਲ ਹਰਾਇਆ
ਚੰਡੀਗ੍ਹੜ (ਰਾਘਵ): ਲੋਕ ਸਭਾ ਚੋਣਾਂ 2024 ਦੇ ਪੰਜਾਬ ਦੀਆਂ 13 ਸੀਟਾਂ ਦੇ ਨਤੀਜੇ ਆ ਚੁੱਕੇ ਹਨ। ਕੌਮੀ ਚੋਣ ਕਮਿਸ਼ਨ ਵੱਲੋਂ ਵੈੱਬਸਾਈਟ ’ਤੇ ਜਾਰੀ ਨਤੀਜਿਆਂ ਮੁਤਾਬਕ ਕਾਂਗਰਸ ਪਾਰਟੀ ਨੇ 7, ਆਮ ਆਦਮੀ ਪਾਰਟੀ (AAP) ਨੇ 3, ਸ਼੍ਰੋਮਣੀ ਅਕਾਲੀ ਦਲ ਨੇ 1 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਜਿੱਤੀਆਂ ਹਨ। ਦੱਸ ਦੇਈਏ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ‘AAP’ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੇ 3,03,859 ਵੋਟਾਂ ਲੈ ਕੇ ਜਿੱਤ ਹਾਸਲ ਕੀਤੀ ਹੈ।
ਚੱਬੇਵਾਲ ਨੇ 2,59,748 ਵੋਟਾਂ ਹਾਸਲ ਕਰਨ ਵਾਲੀ ਕਾਂਗਰਸੀ ਉਮੀਦਵਾਰ ਯਾਮਨੀ ਗੋਮਰ ਨੂੰ 44,111 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਹਲਕਾ ਹੁਸ਼ਿਆਰਪੁਰ ਵਿੱਚ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ 1,99,994 ਵੋਟਾਂ ਨਾਲ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ 91,789 ਵੋਟਾਂ ਨਾਲ ਚੌਥੇ ਸਥਾਨ ’ਤੇ ਰਹੇ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਪਾਰਟੀ ਵੱਲੋਂ ਚੋਣ ਲੜਦਿਆਂ 47,375 ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਸੀ। ਉਨ੍ਹਾਂ ਮਾਰਚ 2024 ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ।