by jagjeetkaur
ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਲੁਧਿਆਣਾ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਦਿੱਲੀ ਵਿਖੇ ਰੇਲ ਰਾਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਬਿੱਟੂ ਨੇ ਕਿਹਾ ਕਿ ਉਹ ਰੇਲਵੇ ਨੂੰ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਬਿੱਟੂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਕਾਬਲ ਸਮਝਿਆ।