by vikramsehajpal
ਓਂਟਾਰੀਓ (ਐਨ.ਆਰੀ.ਆਈ. ਮੀਡਿਆ) - ਭਾਰਤੀ ਟੀਮ ਨੇ ਸੂਰਿਆਕੁਮਾਰ ਯਾਦਵ ਅਤੇ ਸ਼ਿਵਮ ਦੂਬੇ ਦੀ ਜ਼ਬਰਦਸਤ ਸਾਂਝੇਦਾਰੀ ਨਾਲ ਟੀ-20 ਵਿਸ਼ਵ ਕੱਪ ਦੇ ਗਰੁੱਪ-ਏ ਮੈਚ 'ਚ ਅਮਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਸੁਪਰ ਅੱਠ ਪੜਾਅ ਲਈ ਕੁਆਲੀਫਾਈ ਕਰ ਲਿਆ ਹੈ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਅਮਰੀਕਾ ਨੇ 20 ਓਵਰਾਂ ਵਿੱਚ 8 ਵਿਕਟਾਂ ’ਤੇ 110 ਦੌੜਾਂ ਬਣਾਈਆਂ। ਜਵਾਬ 'ਚ ਸੌਰਭ ਨੇਤਰਵਾਲਕਰ ਨੇ ਸ਼ੁਰੂਆਤ 'ਚ ਭਾਰਤ ਨੂੰ ਦੋ ਝਟਕੇ ਦਿੱਤੇ ਪਰ ਸੂਰਿਆਕੁਮਾਰ ਯਾਦਵ ਨੇ ਸ਼ਾਨਦਾਰ ਅਰਧ ਸੈਂਕੜਾ ਲਗਾ ਕੇ ਟੀਮ ਨੂੰ ਬਚਾਇਆ ਅਤੇ ਦੂਜੇ ਸਿਰੇ 'ਤੇ ਸ਼ਿਵਮ ਦੂਬੇ ਦਾ ਚੰਗਾ ਸਾਥ ਦਿੱਤਾ।
ਇਨ੍ਹਾਂ ਦੋਵਾਂ ਬੱਲੇਬਾਜ਼ਾਂ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ 18.2 ਓਵਰਾਂ 'ਚ ਤਿੰਨ ਵਿਕਟਾਂ 'ਤੇ 111 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਤੀਜੀ ਜਿੱਤ ਹੈ ਅਤੇ ਉਸ ਨੇ 6 ਅੰਕ ਲੈ ਕੇ ਸੁਪਰ 8 ਵਿੱਚ ਥਾਂ ਪੱਕੀ ਕਰ ਲਈ ਹੈ।