by vikramsehajpal
ਜਲੰਧਰ ਡੈਸਕ (ਐਨ.ਆਰ.ਆਈ. ਮੀਡਿਆ) - ਪੰਜਾਬ ਦੇ ਇਕ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਆਉਣ ਤੋਂ ਬਾਅਦ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਨਾਲ ਆਏ ਗੁਰਮੀਤ ਸਿੰਘ ਪੁੱਤਰ ਭਗਵਾਨ ਸਿੰਘ ਨੇ ਦੱਸਿਆ ਹੈ ਕਿ ਗੁਰਮਨਪਾਲ ਸਿੰਘ (23) ਪੱਟੀ (ਪੰਜਾਬ) ਦਾ ਰਹਿਣ ਵਾਲਾ ਸੀ।
ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਗੁਰਮਨਪਾਲ ਸਿੰਘ ਗੁਰਦਵਾਰਾ ਸ੍ਰੀ ਗੋਬਿੰਦ ਘਾਟ ਸਾਹਿਬ ਤੋਂ ਸ੍ਰੀ ਹੇਮਕੁੰਟ ਸਾਹਿਬ ਪਹੁੰਚਿਆ ਤਾਂ ਉੱਥੇ ਉਸ ਨੂੰ ਆਕਸੀਜਨ ਦੀ ਘਾਟ ਕਾਰਨ ਸਾਹ ਲੈਣ ’ਚ ਤਕਲੀਫ਼ ਹੋ ਗਈ ਅਤੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ।