by vikramsehajpal
ਵੈੱਬ ਡੈਸਕ (ਐਨ.ਆਰ.ਆਈ ਮੀਡਿਆ) - ਬਦਰੀਨਾਥ ਨੇੜੇ ਰੁਦਰਪ੍ਰਯਾਗ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਇੱਥੇ 17 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਟਰੈਵਲਰ ਕਾਰ ਖਾਈ ਵਿੱਚ ਡਿੱਗ ਗਈ। ਇਸ ਕਾਰ ਦੇ ਡਿੱਗਣ ਤੋਂ ਬਾਅਦ ਮੌਕੇ ‘ਤੇ ਹੰਗਾਮਾ ਹੋ ਗਿਆ।
ਦੱਸਣਯੋਗ ਹੈ ਕਿ ਬਚਾਅ ਕਾਰਜ ਵੀ ਲਗਾਤਾਰ ਜਾਰੀ ਹੈ। ਇਸ ਹਾਦਸੇ ‘ਚ ਹੁਣ ਤੱਕ 14 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਹੈ। ਉਥੇ 3 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਗ ਐਸਡੀਆਰਐਫ ਦੀਆਂ ਟੀਮਾਂ ਬਚਾਅ ਲਈ ਮੌਕੇ ‘ਤੇ ਪਹੁੰਚ ਗਈਆਂ।