by vikramsehajpal
ਜਲੰਧਰ ਡੈਸਕ (ਐਨ ਆਰ ਆਈ ਮੀਡਿਆ) : ਕਾਂਗਰਸ ਸਰਕਾਰ ਨੇ ਕਰਨਾਟਕ ਦੇ ਲੋਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਰਾਜ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਕਰਨਾਟਕ ਸੇਲਜ਼ ਟੈਕਸ ਵਧਾ ਦਿੱਤਾ ਹੈ। ਅਜਿਹੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 3 ਰੁਪਏ ਦਾ ਵਾਧਾ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਮਨੀਕੰਟਰੋਲ ਦੀ ਰਿਪੋਰਟ ਮੁਤਾਬਕ ਸੂਬਾ ਸਰਕਾਰ ਨੇ 15 ਜੂਨ ਨੂੰ ਪੈਟਰੋਲ ਅਤੇ ਡੀਜ਼ਲ ‘ਤੇ ਵਿਕਰੀ ਟੈਕਸ ਵਧਾਉਣ ਦਾ ਐਲਾਨ ਕੀਤਾ ਹੈ।
ਸੂਬਾ ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਪੈਟਰੋਲ ‘ਤੇ ‘ਕਰਨਾਟਕ ਸੇਲਜ਼ ਟੈਕਸ’ (ਕੇ. ਐੱਸ. ਟੀ.) 25.92 ਫੀਸਦੀ ਤੋਂ ਵਧਾ ਕੇ 29.84 ਫੀਸਦੀ ਅਤੇ ਡੀਜ਼ਲ ‘ਤੇ 14.3 ਫੀਸਦੀ ਤੋਂ ਵਧਾ ਕੇ 18.4 ਫੀਸਦੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਵਿੱਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਵਧੀਆਂ ਹੋਈਆਂ ਦਰਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਬੈਂਗਲੁਰੂ ‘ਚ ਹੁਣ ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।