ਮੁੱਖਮੰਤਰੀ ਭਗਵੰਤ ਮਾਨ ਦਾ ਪੰਜਾਬੀਆਂ ਲਈ ਵੱਡਾ ਐਲਾਨ, ਹਰ ਜ਼ਿਲੇ ‘ਚ ਖੁੱਲੇਗੀ CM ਵਿੰਡੋ

by nripost

ਚੰਡੀਗੜ੍ਹ (ਰਾਘਵ): ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬੀਆਂ ਲਈ ਵੱਡਾ ਐਲਾਨ ਕਿੱਤਾ ਹੈ ਜਿਸਦੇ ਤਹਿਤ ਪੰਜਾਬ ਦੇ ਲੋਕਾਂ ਨੂੰ ਪੁਲਿਸ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਆਉਣ ਵਾਲਿਆਂ ਮੁਸ਼ਕਲਾਂ ਹੁਣ ਖਤਮ ਹੋ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀਜ਼ ਨਾਲ ਮੀਟਿੰਗ ਕਰਨ ਤੋਂ ਬਾਅਦ ਇਹ ਐਲਾਨ ਕੀਤਾ ਕਿ ਜੇਕਰ ਕਿਸੇ ਜ਼ਿਲ੍ਹੇ ਵਿੱਚ ਪੁਲਿਸ ਜਾਂ ਪ੍ਰਸ਼ਾਸਨ ਵਿੱਚ ਕੋਈ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਿੱਧੇ ਤੌਰ 'ਤੇ ਡੀਸੀ, ਸੀਪੀ ਅਤੇ ਐਸਐਸਪੀ 'ਤੇ ਹੋਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਹਰ ਜ਼ਿਲ੍ਹੇ ਦੇ ਡੀਸੀ ਦਫ਼ਤਰ ਵਿੱਚ ਤੁਰੰਤ ਪ੍ਰਭਾਵ ਨਾਲ ਸੀਐਮ ਵਿੰਡੋ ਜਾਂ ਸੀਐਮ ਹੈਲਪ ਸੈਂਟਰ ਖੋਲ੍ਹਿਆ ਜਾ ਰਿਹਾ ਹੈ। ਇਨ੍ਹਾਂ ਸਹਾਇਤਾ ਕੇਂਦਰਾਂ 'ਤੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਇਸ ਦਾ ਉਦੇਸ਼ ਇਹ ਹੋਵੇਗਾ ਕਿ ਆਮ ਲੋਕਾਂ ਨੂੰ ਕੰਮ ਲਈ ਸਰਕਾਰੀ ਦਫ਼ਤਰਾਂ 'ਚ ਭੱਜ-ਦੌੜ ਨਾ ਕਰਨੀ ਪਵੇ। ਉਦਾਹਰਣ ਵਜੋਂ ਜੇਕਰ ਕੋਈ ਵਿਅਕਤੀ ਆਪਣਾ ਕੰਮ ਲੈ ਕੇ ਸਰਕਾਰੀ ਦਫ਼ਤਰ ਜਾਂਦਾ ਹੈ ਤਾਂ ਸੀਐਮ ਵਿੰਡੋ 'ਤੇ ਤਾਇਨਾਤ ਅਧਿਕਾਰੀ ਉਸ ਨੂੰ ਗਾਈਡ ਕਰਨਗੇ ਕਿ ਉਸ ਦਾ ਕੰਮ ਕਿਸ ਦਫ਼ਤਰ ਵਿੱਚ ਕਰਨਾ ਹੋਣਾ ਹੈ।