ਪੈਟਰੋਲ-ਡੀਜ਼ਲ ਹੋਇਆ ਸਸਤਾ, ਔਰਤਾਂ ਨੂੰ ਹਰ ਮਹੀਨੇ ਮਿਲਣਗੇ 1500 !

by vikramsehajpal

ਮੁੰਬਈ (ਸਾਹਿਬ) - ਸ਼ੁੱਕਰਵਾਰ ਨੂੰ ਮਹਾਰਾਸ਼ਟਰ ਸਰਕਾਰ ਨੇ ਮੁੰਬਈ ਖੇਤਰ 'ਚ ਡੀਜ਼ਲ 'ਤੇ ਟੈਕਸ 24 ਫੀਸਦੀ ਤੋਂ ਘਟਾ ਕੇ 21 ਫੀਸਦੀ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਇਸਦੀ ਕੀਮਤ 2 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ। ਪੈਟਰੋਲ 'ਤੇ ਟੈਕਸ 26 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰ ਦਿੱਤਾ ਜਾਵੇਗਾ, ਜਿਸ ਨਾਲ ਮੁੰਬਈ, ਨਵੀਂ ਮੁੰਬਈ ਅਤੇ ਠਾਣੇ ਸਮੇਤ ਮੁੰਬਈ ਖੇਤਰ 'ਚ ਪੈਟਰੋਲ ਦੀਆਂ ਕੀਮਤਾਂ 'ਚ 65 ਪੈਸੇ ਦੀ ਕਮੀ ਆਵੇਗੀ। ਦੱਸ ਦਈਏ ਕਿ ਮਹਾਰਾਸ਼ਟਰ ਦਾ ਬਜਟ ਪੇਸ਼ ਕਰਦੇ ਹੋਏ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਕਿਹਾ ਕਿ ਮੁੰਬਈ ਖੇਤਰ ਲਈ ਡੀਜ਼ਲ 'ਤੇ ਟੈਕਸ 24 ਫੀਸਦੀ ਤੋਂ ਘਟਾ ਕੇ 21 ਫੀਸਦੀ ਕੀਤਾ ਜਾ ਰਿਹਾ ਹੈ, ਜਿਸ ਨਾਲ ਡੀਜ਼ਲ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।

ਤੁਹਾਨੂੰ ਦੱਸ ਦੇਈਏ ਕਿ 28 ਜੂਨ ਨੂੰ ਮੁੰਬਈ 'ਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਉਪਰ 104.21 ਰੁਪਏ ਪ੍ਰਤੀ ਲੀਟਰ ਸੀ, ਜਦੋਂ ਕਿ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ। ਉਪ ਮੁੱਖ ਮੰਤਰੀ ਅਜੀਤ ਪਵਾਰ, ਜਿਨ੍ਹਾਂ ਕੋਲ ਰਾਜ ਵਿੱਚ ਵਿੱਤ ਵਿਭਾਗ ਹੈ, ਚੱਲ ਰਹੇ ਮਾਨਸੂਨ ਸੈਸ਼ਨ ਦੌਰਾਨ ਮਹਾਰਾਸ਼ਟਰ ਵਿਧਾਨ ਸਭਾ ਵਿੱਚ ਰਾਜ ਦਾ ਬਜਟ ਪੇਸ਼ ਕਰ ਰਹੇ ਹਨ। ਮਹਾਰਾਸ਼ਟਰ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਵੀਰਵਾਰ (28 ਜੂਨ) ਨੂੰ ਸ਼ੁਰੂ ਹੋਇਆ ਅਤੇ 12 ਜੁਲਾਈ ਤੱਕ ਚੱਲੇਗਾ। ਅਗਲੇ ਚਾਰ ਮਹੀਨਿਆਂ ਵਿੱਚ ਹੋਣ ਵਾਲੀਆਂ ਰਾਜ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਆਖਰੀ ਵਿਧਾਨ ਸਭਾ ਸੈਸ਼ਨ ਹੈ।