ਸੁਹਾਨਾ ਹੋਇਆ ਪੰਜਾਬ ਦਾ ਮੌਸਮ ! ਗਰਮੀ ਤੋਂ ਮਿਲੀ ਰਾਹਤ !

by vikramsehajpal

ਜਲੰਧਰ (ਸਾਹਿਬ) - ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਉੱਤਰ-ਪੱਛਮੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਮੀਂਹ ਦੇ ਨਾਲ-ਨਾਲ ਹਨੇਰੀ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਪ੍ਰਗਟਾਈ ਹੈ। ਵਿਭਾਗ ਨੇ ਕਿਹਾ ਕਿ ਮਾਨਸੂਨ ਹਿਮਾਚਲ ਪ੍ਰਦੇਸ਼, ਲੱਦਾਖ, ਕਸ਼ਮੀਰ, ਜੰਮੂ ਅਤੇ ਦਿੱਲੀ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ ਕਿਹਾ ਕਿ ਮਾਨਸੂਨ ਦੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਹੋਰ ਹਿੱਸਿਆਂ ਵਿੱਚ ਅਤੇ ਚੰਡੀਗੜ੍ਹ ਵੱਲ ਵਧਣ ਲਈ ਹਾਲਾਤ ਠੀਕ ਹਨ ਅਤੇ ਇਹ ਅਗਲੇ 2-3 ਦਿਨਾਂ ਵਿੱਚ ਇੱਥੇ ਪਹੁੰਚ ਜਾਵੇਗਾ।

ਵਿਭਾਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ 29 ਅਤੇ 30 ਜੂਨ, ਪੰਜਾਬ ਵਿੱਚ 30 ਜੂਨ ਅਤੇ 1 ਜੁਲਾਈ ਅਤੇ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 29 ਜੂਨ ਤੋਂ 1 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ।