ਵੈੱਬ ਡੈਸਕ (ਸਾਹਿਬ) - ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸੰਗਰੂਰ ਦੇ ਇਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਪ੍ਰਿੰਸੀਪਲ ਨੇ ਵੀਡੀਓ ਬਣਾਈ ਸੀ। ਇਸ ਵਿੱਚ ਉਨ੍ਹਾਂ ਆਪਣੀ ਮੌਤ ਲਈ ਸਕੂਲ ਦੇ ਹੀ ਕੁਝ ਅਧਿਆਪਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਦੱਸ ਦਈਏ ਕਿ ਜਾਣਕਾਰੀ ਮੁਤਾਬਕ ਸੰਗਰੂਰ ਦੇ ਮੂਨਕ ਇਲਾਕੇ ਦੇ ਪਿੰਡ ਬਖੌਰਾ ਕਲਾ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਧਰਮਵੀਰ ਸਿੰਘ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਦੱਸ ਦੇਈਏ ਕਿ ਆਪਣੀ ਮੌਤ ਤੋਂ ਪਹਿਲਾਂ ਸਕੂਲ ਦੇ ਪ੍ਰਿੰਸੀਪਲ ਧਰਮਵੀਰ ਸਿੰਘ ਨੇ ਆਪਣੇ ਸਾਥੀ ਅਧਿਆਪਕਾਂ ‘ਤੇ ਦੋਸ਼ ਲਾਏ ਸਨ।
ਆਪਣੇ ਹੀ ਸਾਥੀ ਅਧਿਆਪਕਾਂ ਵੱਲੋਂ ਅਪਮਾਨਿਤ ਕਰਨ ਅਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਉਂਦੇ ਹੋਏ, ਧਰਮਵੀਰ ਸਿੰਘ ਇੱਕ ਵੀਡੀਓ ਬਣਾਈ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਸਕੂਲ ਦੇ ਹੀ ਕੁਝ ਅਧਿਆਪਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਵੀਡੀਓ ਵਿੱਚ ਪ੍ਰਿੰਸੀਪਲ ਨੇ ਦੋਸ਼ ਲਾਇਆ ਹੈ ਕਿ ਉਸ ਦੇ ਸਕੂਲ ਦੇ ਕੁਝ ਅਧਿਆਪਕਾਂ ਨੇ ਅਧਿਆਪਕ ਯੂਨੀਅਨ ਨੂੰ ਬੁਲਾ ਕੇ ਉਸ ਦਾ ਅਪਮਾਨ ਕੀਤਾ ਹੈ। ਇਸ ਕਾਰਨ ਉਹ ਡਿਪ੍ਰੈਸ਼ਨ ਵਿੱਚ ਹੈ। ਉਸ ਨੇ ਵੀਡੀਓ ਵਿੱਚ ਕਿਹਾ ਕਿ ਉਸ ਦੀ ਮੌਤ ਲਈ ਸਕੂਲ ਦੇ ਕਈ ਅਧਿਆਪਕ ਜ਼ਿੰਮੇਵਾਰ ਹਨ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਇਸ ਸਬੰਧੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਅਤੇ ਵਾਇਰਲ ਹੋਈ ਵੀਡੀਓ ਦੇ ਆਧਾਰ ‘ਤੇ ਪਤਨੀ ਰਣਜੀਤ ਕੌਰ ਦੀ ਸ਼ਿਕਾਇਤ ‘ਤੇ ਧਾਰਾ 108 ਲਗਾ ਕੇ 5 ਅਧਿਆਪਕਾਂ ਦੇ ਨਾਮ ‘ਤੇ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੇ ਭਰਾ ਨੇ ਕਿਹਾ ਕਿ ਸਾਰੇ 5 ਅਧਿਆਪਕ ਸਾਥੀਆਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ ਪਰ ਜਦੋਂ ਤੱਕ ਸਾਰਿਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਸੀਂ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕਰਾਂਗੇ।