ਦਿੱਲੀ (ਸਾਹਿਬ) - 23 ਜੁਲਾਈ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਵੀਂ ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਨਗੇ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੰਸਦ ਦਾ ਬਜਟ ਸੈਸ਼ਨ 22 ਜੁਲਾਈ ਤੋਂ 12 ਅਗਸਤ ਦਰਮਿਆਨ ਹੋਵੇਗਾ। ਕੇਂਦਰੀ ਮੰਤਰੀ ਰਿਜਿਜੂ ਦੁਆਰਾ ਐਕਸ 'ਤੇ ਕੀਤੀ ਗਈ ਇੱਕ ਪੋਸਟ ਦੇ ਅਨੁਸਾਰ ਭਾਰਤ ਸਰਕਾਰ ਦੇ ਸੁਝਾਅ 'ਤੇ ਮਾਣਯੋਗ ਰਾਸ਼ਟਰਪਤੀ ਨੇ 22 ਜੁਲਾਈ ਤੋਂ 12 ਅਗਸਤ ਤੱਕ ਸੰਸਦ ਦੇ ਦੋਵਾਂ ਸਦਨਾਂ 'ਚ ਬਜਟ ਸੈਸ਼ਨ ਕਰਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਨਵੀਂ ਸਰਕਾਰ ਦਾ ਕੇਂਦਰੀ ਬਜਟ 23 ਜੁਲਾਈ, 2024 ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਕਾਬਿਲੇਗੌਰ ਹੈ ਕਿ ਭਾਰਤ ਵਿੱਚ ਜਿਸ ਸਾਲ ਲੋਕ ਸਭਾ ਚੋਣਾਂ ਹੁੰਦੀਆਂ ਹਨ। ਇਸ ਦੌਰਾਨ ਇੱਕ ਬਜਟ ਚੋਣਾਂ ਤੋਂ ਪਹਿਲਾਂ ਅਤੇ ਇੱਕ ਬਜਟ ਚੋਣਾਂ ਤੋਂ ਬਾਅਦ ਪੇਸ਼ ਕੀਤਾ ਜਾਂਦਾ ਹੈ। ਚੋਣਾਂ ਤੋਂ ਪਹਿਲਾਂ ਪੇਸ਼ ਕੀਤੇ ਜਾਣ ਵਾਲੇ ਬਜਟ ਨੂੰ ਅੰਤਰਿਮ ਬਜਟ ਕਿਹਾ ਜਾਂਦਾ ਹੈ। ਇਸ ਵਿੱਚ ਆਮ ਤੌਰ 'ਤੇ ਸਰਕਾਰ ਦੀ ਆਮਦਨ ਅਤੇ ਖਰਚ ਦੇ ਖਾਤੇ ਹੁੰਦੇ ਹਨ। 23 ਜੁਲਾਈ ਨੂੰ ਹੋਣ ਵਾਲਾ ਆਮ ਬਜਟ ਮੋਦੀ 3.0 ਸਰਕਾਰ ਦਾ ਪਹਿਲਾ ਬਜਟ ਹੋਵੇਗਾ।
ਇਸ ਰਾਹੀਂ ਸਰਕਾਰ ਦੀ ਦਿਸ਼ਾ ਅਤੇ ਨੀਤੀਆਂ ਬਾਰੇ ਜਾਣਕਾਰੀ ਮਿਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਅਗਲੇ ਪੰਜ ਸਾਲ ਗਰੀਬੀ ਨਾਲ ਲੜਨ ਲਈ ਬਹੁਤ ਮਹੱਤਵਪੂਰਨ ਹੋਣਗੇ।