by vikramsehajpal
ਉਧਮਪੁਰ (ਸਾਹਿਬ) - ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਅੱਜ ਹਲਕਾ ਭੂਚਾਲ ਆਇਆ ਜਿਸ ਦੀ ਰਿਕਟਰ ਸਕੇਲ ’ਤੇ ਤੀਬਰਤਾ 3.5 ਮਾਪੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਇਸ ਖੇਤਰ ਵਿਚ ਸ਼ਾਮ 5.34 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕੇਂਦਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ ਤੇ ਇਸ ਨਾਲ ਕਿਤੇ ਵੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ।