ਬਠਿੰਡਾ (ਸਾਹਿਬ) : ਬਠਿੰਡਾ ਦੇ ਨਾਰਥ ਸਟੇਟ ਵਿੱਚ ਚੱਲ ਰਹੇ ਇੱਕ ਨਿੱਜੀ ਸਪਾ ਸੈਂਟਰ 'ਚ ਪੁਲਿਸ ਵੱਲੋਂ ਰੇਡ ਕਰਕੇ ਚਾਰ ਵਿਦੇਸ਼ੀ ਲੜਕੀਆਂ ਅਤੇ ਕੁਝ ਲੜਕਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਹ ਰੇਡ ਕਰੀਬ ਪੰਜ ਘੰਟੇ ਚੱਲੀ ਡੀਐਸਪੀ ਦੀ ਨਿਗਰਾਨੀ ਹੇਠ ਹੋਈ। ਜਿਸ ਵਿੱਚ ਪੁਲਿਸ ਦੀਆਂ ਤਿੰਨ ਗੱਡੀਆਂ ਵਿੱਚ ਮਹਿਲਾ ਅਤੇ ਪੁਲਿਸ ਕਰਮਚਾਰੀ ਸਪਾ ਸੈਂਟਰ ਵਿੱਚ ਪਹੁੰਚੇ ਅਤੇ ਚਾਰ ਵਿਦੇਸ਼ੀ ਲੜਕੀਆਂ ਅਤੇ ਕੁਝ ਲੜਕਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਐਸਐਚ ਓ ਥਾਣਾ ਕੈਂਟ ਕੁਲਦੀਪ ਸਿੰਘ ਨੇ ਦੱਸਿਆ ਕਿ ਨਾਰਥ ਸਟੇਟ ਵਿੱਚ ਚੱਲ ਰਹੇ ਸਲੂਨ ਅਤੇ ਸਪਾ ਸੈਂਟਰ ਸਬੰਧੀ ਕਾਫੀ ਸਮੇਂ ਤੋਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਇਥੇ ਗੈਰ ਕਾਨੂੰਨੀ ਧੰਦਾ ਹੋ ਰਿਹਾ ਹੈ ਜਿਸ ਦੇ ਚੱਲਦੇ ਅੱਜ ਉਹਨਾਂ ਵੱਲੋਂ ਪੁਲਿਸ ਪਾਰਟੀ ਨੂੰ ਲੈ ਕੇ ਰੇਡ ਕੀਤੀ ਗਈ ਹੈ।
ਦੱਸ ਦਈਏ ਕਿ ਇਸ ਰੇਡ ਦੌਰਾਨ ਪੁਲਿਸ ਨੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪੁਲਿਸ ਪੁਰੇ ਮਾਮਲੇ ਦੀ ਪੜਤਾਲ ਕਰੇਗੀ ਅਤੇ ਇਸ ਵਿੱਚ ਸਪਾ ਸੈਂਟਰ ਦੇ ਮਾਲਕ ਮੈਨੇਜਰ ਅਤੇ ਸਟਾਫ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਇਹ ਧੰਦਾ ਕਦੋਂ ਤੋਂ ਚੱਲ ਰਿਹਾ ਸੀ ਇਸ ਵਿੱਚ ਹੋਰ ਕੌਣ ਲੋਕ ਸ਼ਾਮਿਲ ਹਨ ਇਸ ਦਾ ਵੀ ਪਤਾ ਕੀਤਾ ਜਾਵੇਗਾ ।ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਚੱਲ ਰਹੇ ਹੋਰ ਵੀ ਵੱਖ-ਵੱਖ ਸਪਾ ਸੈਂਟਰਾਂ 'ਤੇ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।