ਮਨੀ ਲਾਂਡਰਿੰਗ ਕੇਸ ਵਿਚ ਭਾਰਤ ਭੂਸ਼ਣ ਆਸ਼ੂ 5 ਦਿਨ ਦੇ ਰਿਮਾਂਡ ‘ਤੇ !

by vikramsehajpal

ਲੁਧਿਆਣਾ (ਸਾਹਿਬ) - ED ਨੂੰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 5 ਦਿਨ ਦੀ ਰਿਮਾਂਡ ਮਿਲ ਗਈ ਹੈ। ਜਲੰਧਰ ਦੀ ਅਦਾਲਤ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ 5 ਦਿਨਾਂ ਲਈ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਈ. ਡੀ. ਦੇ ਵਕੀਲ ਅਜੇ ਪਠਾਨਿਆਂ ਅਤੇ ਹੋਰਨਾ ਮੌਜੂਦ ਵਕੀਲਾਂ ਵੱਲੋਂ ਅਦਾਲਤ ਵਿੱਚ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੇ ਗਏ ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਦਸਤਾਵੇਜ ਪੇਸ਼ ਕੀਤੇ ਗਏ।

ਅਦਾਲਤ ਨੇ ਈ. ਡੀ. ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਉਮੇਸ਼ ਢਿੰਗਰਾ ਅਤੇ ਹੋਰਨਾ ਵਕੀਲਾਂ ਦੀ ਬਹਿਸ ਸੁਣਨ ਤੋਂ ਬਾਅਦ ਅਦਾਲਤ ਤੋਂ ਈ. ਡੀ. ਵਿਭਾਗ ਦੇ ਅਧਿਕਾਰੀਆਂ ਅਤੇ ਵਕੀਲ ਵੱਲੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ। ਜਿਸ 'ਤੇ ਮਾਨਯੋਗ ਅਦਾਲਤ ਨੇ 5 ਦਿਨਾਂ ਦਾ ਪੁਲਸ ਰਿਮਾਂਡ ਦੇ ਕੇ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਈ. ਡੀ. ਦੀ ਗ੍ਰਿਫ਼ਤ ਵਿੱਚ ਭੇਜਣ ਦਾ ਹੁਕਮ ਸੁਣਾਇਆ ਗਿਆ ਹੈ ਤਾਂਕਿ ਘਪਲੇ ਦੇ ਤੱਥਾਂ ਦਾ ਡੂੰਘਾਈ ਨਾਲ ਪਤਾ ਚਲ ਸਕੇ। ਹੁਣ ਭਾਰਤ ਭੂਸ਼ਣ ਆਸ਼ੂ ਨੂੰ 7 ਅਗਸਤ 2024 ਨੂੰ ਰਿਮਾਂਡ ਖ਼ਤਮ ਹੋਣ ਤੇ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਸਵੇਰ ਤੋਂ ਭਾਰਤ ਭੂਸ਼ਣ ਆਸ਼ੂ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ।

ਸ਼ਾਮ ਵੇਲੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਆਸ਼ੂ ਕੈਪਟਨ ਸਰਕਾਰ ਵੇਲੇ ਫੂਡ ਪ੍ਰੋਸੈਸਿੰਗ ਮੰਤਰੀ ਸਨ। ਓਥੇ ਹੀ ਈ.ਡੀ. ਦੇ ਅਧਿਕਾਰੀ ਜੇ.ਪੀ. ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਕੇਸ ਵਿਚ ਅਦਾਲਤ ਵਿਚ ਪੇਸ਼ ਕੀਤਾ ਸੀ। ਜਿੱਥੇ ਦੋਹਾਂ ਪਾਸਿਓਂ ਬਹਿਸ ਮਗਰੋਂ ਕੋਰਟ ਨੇ 5 ਦਿਨ ਦਾ ਰਿਮਾਂਡ ਦਿੱਤਾ ਹੈ। ਕੇਸ ਨੂੰ ਲੈ ਕੇ ਪੂਰੀ ਜਾਣਕਾਰੀ ਛੇਤੀ ਹੀ ਪ੍ਰੈੱਸ ਰਿਲੀਜ਼ ਕਰ ਕੇ ਦਿੱਤੀ ਜਾਵੇਗੀ। ਈ.ਡੀ. ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਅਦਾਲਤ ਵੱਲੋਂ 7 ਅਗਸਤ ਤਕ ਦਾ ਰਿਮਾਂਡ ਦਿੱਤਾ ਗਿਆ ਹੈ।