by vikramsehajpal
ਅੰਮ੍ਰਿਤਸਰ (ਸਾਹਿਬ) - ਮੌਸਮ ਵਿਭਾਗ ਕੇਂਦਰ ਮੁਤਾਬਕ ਅਗਲੇ ਚਾਰ ਦਿਨਾਂ ਲਈ ਮੌਸਮ ਦੇ ਬਾਰੇ 'ਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 4 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਅਗਸਤ ਦੇ ਪਹਿਲੇ ਦਿਨ ਹੋਈ ਚੰਗੀ ਬਾਰਿਸ਼ ਤੋਂ ਬਾਅਦ ਪੰਜਾਬ 'ਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਇੱਕ ਦਿਨ ਵਿੱਚ ਔਸਤ ਤਾਪਮਾਨ ਵਿੱਚ 4.8 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਵਾਰ ਫਿਰ ਸੂਬੇ ਦਾ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ। ਪਰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। 7 ਅਗਸਤ ਨੂੰ ਪੰਜਾਬ ਭਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।