by vikramsehajpal
ਮੰਡੀ (ਸਾਹਿਬ) - ਮੀਂਹ ਮਗਰੋਂ ਹਿਮਾਚਲ ਪ੍ਰਦੇਸ਼ ’ਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 213 ਸੜਕਾਂ ਬੰਦ ਹੋ ਗਈਆਂ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਸੂਬੇ ’ਚ ਹੋਰ ਭਾਰੀ ਮੀਂਹ ਲਈ 19 ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਅਧਿਕਾਰੀਆਂ ਮੁਤਾਬਕ 27 ਜੂਨ ਤੋਂ 12 ਅਗਸਤ ਤੱਕ ਮੀਂਹ ਨਾਲ ਸਬੰਧਤ ਘਟਨਾਵਾਂ ’ਚ 110 ਵਿਅਕਤੀ ਮਾਰੇ ਗਏ ਹਨ ਅਤੇ ਸੂਬੇ ’ਚ ਲਗਪਗ 1,004 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਨੂੰ ਸਭ ਤੋਂ ਵੱਧ 437 ਕਰੋੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ। ਪੀਡਬਲਿਊਡੀ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਦੱਸਿਆ ਕਿ ਸੜਕਾਂ ਨੂੰ ਮੁੜ ਚਾਲੂ ਕਰਨ ਲਈ ਕੰਮ ਜਾਰੀ ਹੈ ਅਤੇ ਅਧਿਕਾਰੀਆਂ ਨੂੰ ਸੇਬ ਤੇ ਹੋਰ ਫਲ ਮਾਰਕੀਟ ’ਚ ਪਹੁੰਚਾਉਣੇ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ।
More News
NRI Post