ਨਵੀਂ ਦਿੱਲੀ (ਹਰਮੀਤ):ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਨੇ MUDA ਜ਼ਮੀਨ ਘੁਟਾਲੇ 'ਚ ਮੁੱਖ ਮੰਤਰੀ ਸਿੱਧਰਮਈਆ ਖਿਲਾਫ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਜਪਾਲ ਦੇ ਫੈਸਲੇ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਵਿਚਾਲੇ ਸਿਆਸੀ ਜੰਗ ਛਿੜ ਗਈ ਹੈ। ਇਸ ਕਦਮ ਨੂੰ ਲੈ ਕੇ ਕਾਂਗਰਸ ਨੇ ਭਾਜਪਾ 'ਤੇ ਹਮਲਾ ਬੋਲਿਆ ਹੈ। ਕਰਨਾਟਕ ਦੇ ਮੰਤਰੀ ਦਿਨੇਸ਼ ਗੁੰਡੂ ਰਾਓ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਕਦਮਾਂ ਤੋਂ ਡਰਨ ਵਾਲੀ ਨਹੀਂ ਹੈ।
ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਤੋਂ ਭਾਜਪਾ ਸੱਤਾ ਵਿੱਚ ਆਈ ਹੈ, ਸੰਵਿਧਾਨਕ ਅਹੁਦਿਆਂ ਦਾ ਸਿਆਸੀਕਰਨ ਕੀਤਾ ਜਾ ਰਿਹਾ ਹੈ। ਕਰਨਾਟਕ ਸਰਕਾਰ ਨੇ ਕਿਹਾ ਕਿ ਉਹ ਰਾਜਪਾਲ ਦੀ ਇਸ ਕਾਰਵਾਈ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਵੇਗੀ।
ਰਾਜ ਭਵਨ ਦੇ ਸੂਤਰਾਂ ਮੁਤਾਬਕ ਕਰਨਾਟਕ ਦੇ ਰਾਜਪਾਲ ਗਹਿਲੋਤ ਨੇ ਸ਼ਨੀਵਾਰ ਨੂੰ MUDA ਘੁਟਾਲੇ 'ਚ ਮੁੱਖ ਮੰਤਰੀ ਸਿੱਧਰਮਈਆ ਖਿਲਾਫ ਮਾਮਲਾ ਦਰਜ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਦਰਅਸਲ, ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ ਦੀ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਇੱਕ ਵਰਕਰ ਨੇ ਰਾਜਪਾਲ ਨੂੰ ਸੀਐਮ ਖ਼ਿਲਾਫ਼ ਸ਼ਿਕਾਇਤ ਦਰਜ ਕਰਨ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਸੀ।