by vikramsehajpal
ਮੰਡੀ (ਸਾਹਿਬ) - ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਬਾਰਸ਼ਾਂ ਦੌਰਾਨ ਜ਼ਮੀਨ ਖਿਸਕਣ ਅਤੇ ਹੜ੍ਹਾਂ ਕਾਰਨ 55 ਸੜਕਾਂ ਬੰਦ ਹੋ ਗਈਆਂ ਅਤੇ ਇਸ ਸਾਲ ਮੌਨਸੂਨ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਨੂੰ 1,195 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ, ਇਹ ਜਾਣਕਾਰੀ ਬੁੱਧਵਾਰ ਨੂੰ ਜਾਰੀ ਅਧਿਕਾਰਤ ਅੰਕੜਿਆਂ ਤੋਂ ਮਿਲੀ ਹੈ।
ਇਸ ਮੌਨਸੂਨ ਸੀਜ਼ਨ ’ਚ ਬਾਰਿਸ਼ ਨਾਲ ਜੁੜੀਆਂ ਘਟਨਾਵਾਂ ’ਚ ਹੁਣ ਤੱਕ 139 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬਾਲੂਗੰਜ ਨੇੜੇ ਜ਼ਮੀਨ ਖਿਸਕਣ ਕਾਰਨ ਖੇਤਰ ਦੀਆਂ ਕੁਝ ਸੜਕਾਂ ਬੰਦ ਹੋ ਗਈਆਂ ਅਤੇ ਪਾਣੀ ਦੀਆਂ ਪਾਈਪਾਂ, ਸੰਚਾਰ ਅਤੇ ਬਿਜਲੀ ਦੀਆਂ ਤਾਰਾਂ ਵਿੱਚ ਵਿਘਨ ਪਿਆ।