ਅੰਮ੍ਰਿਤਸਰ (ਸਾਹਿਬ) - ਅੱਜ ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਵਿਚ ਇਕ ਐੱਨ.ਆਰ.ਆਈ. 'ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾਉਣ ਵਾਲੇ ਹਮਲਾਵਰਾਂ ਦੀ ਪੁਲਸ ਵੱਲੋਂ ਪਛਾਣ ਕਰ ਲਈ ਗਈ ਹੈ। ਅੰਮ੍ਰਿਤਸਰ ਫੇਰੀ ’ਤੇ ਉਚੇਚੇ ਤੌਰ ’ਤੇ ਪੁੱਜੇ ਡੀ.ਜੀ.ਪੀ. ਸਪੈਸ਼ਲ ਇੰਟਰਨਲ ਸਕਿਓਰਿਟੀ ਆਰ.ਐੱਨ. ਢੋਕੇ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਦੇ ਨਾਲ ਲੈਂਦਿਆਂ ਡੀ.ਜੀ.ਪੀ. ਪੰਜਾਬ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਦਸ ਦਈਏ ਕਿ ਬੀਤੇ ਦਿਨ ਸਵੇਰ ਦਬੁਰਜੀ ਇਲਾਕੇ ਵਿਚ ਇਕ ਐੱਨ.ਆਰ.ਆਈ. 'ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾਉਣ ਵਾਲੇ ਹਮਲਾਵਰਾਂ ਦੀ ਪੁਲਸ ਵੱਲੋਂ ਪਛਾਣ ਕਰ ਲਈ ਗਈ ਹੈ।
ਅੰਮ੍ਰਿਤਸਰ ਫੇਰੀ ’ਤੇ ਉਚੇਚੇ ਤੌਰ ’ਤੇ ਪੁੱਜੇ ਡੀ.ਜੀ.ਪੀ. ਸਪੈਸ਼ਲ ਇੰਟਰਨਲ ਸਕਿਓਰਿਟੀ ਆਰ.ਐੱਨ. ਢੋਕੇ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਦੇ ਨਾਲ ਲੈਂਦਿਆਂ ਡੀ.ਜੀ.ਪੀ. ਪੰਜਾਬ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਇਕ ਸਵਾਲ ਦੇ ਜਵਾਬ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਹਮਲਾਵਰਾਂ 'ਚੋਂ ਇਕ ਜਲੰਧਰ ਅਤੇ ਦੂਸਰਾ ਕਪੂਰਥਲਾ ਦੇ ਨਾਲ ਸਬੰਧਤ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਕੇ ਹਮਲੇ ਦੀ ਅਸਲ ਵਜ੍ਹਾ ਦਾ ਖੁਲਾਸਾ ਕੀਤਾ ਜਾਵੇਗਾ।