by vikramsehajpal
ਵੈੱਬ ਡੈਸਕ (ਸਾਹਿਬ) - ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ। ਜਾਣਕਾਰੀ ਮੁਤਾਬਕ ਯੁਵਰਾਜ ਸਿੰਘ (20)ਗੁਰਦਾਸਪੁਰ ਦੇ ਪਿੰਡ ਧਾਰੀਵਾਲ ਭੋਜਾ ਦਾ ਰਹਿਣ ਵਾਲਾ ਸੀ। ਜਿਸ ਦੀ ਅਮਰੀਕਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਪੂਰੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਰਹੀ ਹੈ। ਪੀੜਤ ਪਰਿਵਾਰ ਨੇ ਸਰਕਾਰ ਅਤੇ ਐੱਨ. ਆਰ. ਆਈ. ਵੀਰਾਂ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।