by vikramsehajpal
ਅੰਨਾਮਾਯਾ (ਵੈੱਬ ਡੈਸਕ) : ਆਂਧਰਾ ਪ੍ਰਦੇਸ਼ ਦੇ ਅੰਨਾਮਾਯਾ ਜ਼ਿਲ੍ਹੇ 'ਚ ਗੈਸ ਸਿਲੰਡਰ ਫਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਿਕ ਇਸ ਹਾਦਸੇ 'ਚ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਰਾਏਚੋਟੀ ਮੰਡਲ ਕੋਠਾਪੇਟ ਦੀ ਹੈ। ਮ੍ਰਿਤਕਾਂ ਦੀ ਪਛਾਣ ਇਕ ਔਰਤ ਅਤੇ ਉਸ ਦੇ ਦੋ ਬੱਚਿਆਂ ਵਜੋਂ ਹੋਈ ਹੈ।
ਔਰਤ ਆਪਣੇ ਦੋ ਬੱਚਿਆਂ ਨਾਲ ਘਰ ਵਿਚ ਇਕੱਲੀ ਰਹਿੰਦੀ ਸੀ, ਜਿਸ ਦਾ ਪਤੀ ਤਿੰਨ ਸਾਲ ਪਹਿਲਾਂ ਰੁਜ਼ਗਾਰ ਲਈ ਕੁਵੈਤ ਗਿਆ ਸੀ ਅਤੇ ਹੁਣ ਵੀ ਉਥੇ ਹੀ ਹੈ। ਇਸ ਹਾਦਸੇ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।