ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਨਖਾਹੀਆ ਕਰਾਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੇ ਮੰਗੀ ਮੁਆਫੀ

by nripost

ਅੰਮ੍ਰਿਤਸਰ (ਹਰਮੀਤ ) : ਤਨਖਾਹੀਆ ਕਰਾਰ ਹੋਣ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਲਿਖਤੀ ਤੌਰ ਉੱਤੇ ਖਿਮਾ ਮੰਗੀ ਹੈ। ਉਨ੍ਹਾਂ ਨਾਲ ਕਈ ਸਾਬਕਾ ਮੰਤਰੀ ਮੌਜੂਦ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ।

ਇਸ ਮੌਕੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋ ਕੇ ਆਪਣੀ ਲਿਖਤੀ ਤੌਰ ਉੱਤੇ ਮੁਆਫੀ ਮੰਗੀ ਹੈ। ਦਲਜੀਤ ਚੀਮਾ ਦਾ ਕਹਿਣਾ ਹੈ ਕਿ ਤਨਖਾਹੀਆ ਕਰਾਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਮੇਰੇ ਮਨ ਉੱਤੇ ਬੋਝ ਹੈ ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦਿੱਤਾ ਹੈ। ਚੀਮ ਦਾ ਕਹਿਣਾ ਹੈ ਕਿ ਉਸ ਸਮੇਂ ਦੇ ਮੰਤਰੀਆਂ ਨੇ ਵੀ ਸਪੱਸ਼ਟੀਕਰਨ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਸਿੰਘ ਸਾਹਿਬਾਨ ਜੋ ਵੀ ਹੁਕਮ ਸੁਣਾਉਣਗੇ ਉਨ੍ਹਾਂ ਪ੍ਰਵਾਨ ਕੀਤਾ ਜਾਵੇਗਾ।