ਕਾਲ ਦੇ ਰੂਪ ‘ਚ ਆਈ ਮਾਰੂਤੀ ਨੇ ਕਈ ਲੋਕਾਂ ਨੂੰ ਕੁਚਲਿਆ, ASI ਸਮੇਤ 3 ਦੀ ਮੌਤ

by nripost

ਬਟਾਲਾ (ਨੇਹਾ): ਬਟਾਲਾ ਨੇੜਲੇ ਪਿੰਡ ਸੱਖੋਵਾਲ 'ਚ ਤੇਜ਼ ਰਫਤਾਰ ਕਾਰ ਚਾਲਕ ਨੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਪੁਲਸ ਮੁਲਾਜ਼ਮ ਸਮੇਤ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਔਰਤ ਸਮੇਤ 2 ਵਿਅਕਤੀ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਬਟਾਲਾ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵੱਲ ਆ ਰਹੀ ਇੱਕ ਮਾਰੂਤੀ ਕਾਰ ਬੇਕਾਬੂ ਹੋ ਕੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਸਵਾਰ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਾਰ ਚਾਲਕ ਸਮੇਤ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਜ਼ਖਮੀ

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿੱਚ ਉਨ੍ਹਾਂ ਦਾ ਰੀਡਰ ਏਐਸਆਈ ਬਲਦੇਵ ਸਿੰਘ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਕਾਰ ਚਾਲਕ ਮਨਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਹੈ। ਦੂਜੇ ਪਾਸੇ ਮ੍ਰਿਤਕਾਂ ਦੀ ਪਛਾਣ ਹਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਧਾਰੀਵਾਲ, ਏਐਸਆਈ ਬਲਦੇਵ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪੰਜਗਰਾਈਆਂ, ਜਗਤਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੱਖੋਵਾਲ ਵਜੋਂ ਹੋਈ ਹੈ। ਜਦਕਿ ਪਲਵਿੰਦਰ ਕੌਰ ਪਤਨੀ ਹਰਜੀਤ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੈ ਅਤੇ ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।