ਮਾਨਸਾ (ਜਸਪ੍ਰੀਤ): ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਪੁਲੀਸ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਪੁਲੀਸ ਵੱਲੋਂ ਹਰ ਰੋਜ਼ ਕਿਸੇ ਨਾ ਕਿਸੇ ਥਾਂ ’ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ਨੂੰ ਸਜਾਇਆ ਗਿਆ ਹੈ। ਲੋਕ ਖਰੀਦਦਾਰੀ ਕਰ ਰਹੇ ਹਨ, ਜਿਸ ਕਾਰਨ ਦੁਕਾਨਦਾਰਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਤਹਿਤ ਪੁਲੀਸ ਵੱਲੋਂ ਬੱਸ ਸਟੈਂਡ ਅਤੇ ਹੋਰ ਥਾਵਾਂ ’ਤੇ ਚੈਕਿੰਗ ਮੁਹਿੰਮ ਚਲਾਈ ਗਈ। ਪੁਲੀਸ ਅਧਿਕਾਰੀਆਂ ਨੇ ਡੌਗ ਸਕੁਐਡ ਦੇ ਨਾਲ ਬੱਸ ਸਟੈਂਡ ਅਤੇ ਸ਼ਹਿਰ ਦੇ ਹਰ ਕੋਨੇ ਦੀ ਜਾਂਚ ਕੀਤੀ। ਇਸ ਦੌਰਾਨ ਬੱਸ ਸਟੈਂਡ ਦੀ ਇਮਾਰਤ ਦੇ ਨਾਲ-ਨਾਲ ਪਾਰਕਿੰਗ ਸਥਾਨਾਂ ਅਤੇ ਬੱਸਾਂ ਦੀ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਨੇ ਸ਼ੱਕੀ ਜਾਪਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
by nripost