ਕੁੱਪ ਕਲਾਂ (ਨੇਹਾ) : ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੇ ਚਾਰਜ ਸੰਭਾਲ ਲਿਆ ਹੈ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਐਕਸ਼ਨ ਮੋਡ ਵਿਚ ਕੰਮ ਕਰ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਇਸ ਸਬੰਧੀ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅੱਜ ਐਸਐਸਪੀ ਮਲੇਰਕੋਟਲਾ ਗਗਨ ਅਜੀਤ ਸਿੰਘ ਅਤੇ ਡੀਐਸਪੀ ਰਾਜਨ ਸ਼ਰਮਾ, ਐਸ.ਐਚ.ਓ. ਗੁਰਮੀਤ ਸਿੰਘ ਪਟਵਾਰੀ ਅਤੇ ਪੁਲਿਸ ਫੋਰਸ ਸਮੇਤ ਪਿੰਡ ਸਰੌਦ ਵਿਖੇ ਪਹੁੰਚੇ ਜਿੱਥੇ ਇੱਕ ਕਿਸਾਨ ਨੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ, ਜਿਸ ਨੂੰ ਐਸ.ਐਸ.ਪੀ. ਮਲੇਰਕੋਟਲਾ ਨੇ ਖੁਦ ਹੀ ਅੱਗ ਬੁਝਾਈ।
ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ ਹੈ ਜੇਕਰ ਕੋਈ ਵੀ ਵਿਅਕਤੀ ਪਰਾਲੀ ਨੂੰ ਅੱਗ ਲਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਬਦਲਵੇਂ ਪ੍ਰਬੰਧਾਂ ਨਾਲ ਪਰਾਲੀ ਦਾ ਢੁੱਕਵਾਂ ਹੱਲ ਕੱਢਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ। ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ, ਜਿਸ ਨਾਲ ਭਿਆਨਕ ਬਿਮਾਰੀਆਂ ਫੈਲਦੀਆਂ ਹਨ, ਜੋ ਜ਼ਿਆਦਾਤਰ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਪ੍ਰਭਾਵਿਤ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ ਕਿਉਂਕਿ ਇਸ ਨਾਲ ਮਿੱਤਰ ਕੀੜੇ ਵੀ ਮਾਰੇ ਜਾਂਦੇ ਹਨ। ਇਸ ਲਈ ਕਿਸਾਨਾਂ ਨੂੰ ਸਰਕਾਰ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਦਿੱਤੀਆਂ ਗਈਆਂ ਸਿਫ਼ਾਰਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਆਪਣਾ ਦਰਦ ਜ਼ਾਹਿਰ ਕਰਦਿਆਂ ਕਿਹਾ ਕਿ ਮਸ਼ੀਨਰੀ ਦੀ ਘਾਟ ਕਾਰਨ ਅਸੀਂ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹਾਂ, ਜਦੋਂਕਿ ਪਿੰਡ ਵਿੱਚ ਇੱਕ ਮਸ਼ੀਨ ਮੌਜੂਦ ਹੈ, ਜਿਸ ਨਾਲ ਸਾਡੀਆਂ ਗੰਢਾਂ ਬਣਾਉਣ ਦਾ ਕੰਮ ਜਲਦੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਕੀਤਾ ਜਾ ਸਕਦਾ ਹੈ।