ਤਰਨਤਾਰਨ (ਰਾਘਵ): ਹੁਣੇ ਹੁਣੇ ਪੰਜਾਬ ਤੋਂ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਦਰਅਸਲ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਬੈਂਕ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ 3 ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ। ਦੋ ਲਾਸ਼ਾਂ ਕੰਬਲਾਂ ਵਿੱਚ ਪਈਆਂ ਸਨ ਜਦਕਿ ਇੱਕ ਲਾਸ਼ ਬੰਨੀ ਹੋਈ ਸੀ। ਅੱਜ ਸਵੇਰੇ ਜਦੋਂ ਪਿੰਡ ਦੇ ਲੋਕਾਂ ਨੇ ਇੱਥੇ ਲਾਸ਼ਾਂ ਪਈਆਂ ਦੇਖੀਆਂ ਤਾਂ ਉਨ੍ਹਾਂ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾਂ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਵੀ ਦਿਖਾਈ ਦੇ ਰਹੇ ਹਨ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਮਨੋਜ ਕੁਮਾਰ ਨੇ ਦੱਸਿਆ ਕਿ ਫਿਲਹਾਲ ਲਾਸ਼ਾਂ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੋਰੈਂਸਿਕ ਟੀਮ ਵੀ ਜਾਂਚ ਵਿੱਚ ਲੱਗੀ ਹੋਈ ਹੈ ਅਤੇ ਅਸਲ ਤੱਥ ਜਾਂਚ ਤੋਂ ਬਾਅਦ ਹੀ ਸਾਹਮਣੇ ਆਉਣਗੇ। ਦੂਜੇ ਪਾਸੇ ਪਿੰਡ ਬੈਂਕਾ ਦੇ ਸਰਪੰਚ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਕਿਸੇ ਰਾਹਗੀਰ ਨੇ ਲਾਸ਼ ਮਿਲਣ ਦੀ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਨੂੰ ਸੂਚਨਾ ਦਿੱਤੀ | ਉਨ੍ਹਾਂ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਲਾਸ਼ਾਂ ਨੂੰ ਕਿਸੇ ਨੇ ਸੁੱਟਿਆ ਹੋਵੇ।