ਨਵੀਂ ਦਿੱਲੀ (ਰਾਘਵ) : ਇਸਕਾਨ ਬੰਗਲਾਦੇਸ਼ ਦੇ ਸਕੱਤਰ ਚਿਨਮਯ ਦਾਸ ਬ੍ਰਹਮਚਾਰੀ ਨੂੰ ਬੰਗਲਾਦੇਸ਼ ਦੇ ਜਾਸੂਸ ਵਿਭਾਗ ਨੇ ਢਾਕਾ ਹਵਾਈ ਅੱਡੇ ਤੋਂ ਗ੍ਰਿਫਤਾਰ ਕਰ ਲਿਆ ਹੈ। ਹੁਣ ਉਸ ਦੀ ਗ੍ਰਿਫਤਾਰੀ 'ਤੇ ਭਾਰਤ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਅੱਜ ਇੱਕ ਬਿਆਨ ਜਾਰੀ ਕਰਕੇ ਚਿਨਮੋਏ ਦਾਸ ਦੀ ਗ੍ਰਿਫਤਾਰੀ ਅਤੇ ਜ਼ਮਾਨਤ ਤੋਂ ਇਨਕਾਰ ਕਰਨ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਬੰਗਲਾਦੇਸ਼ ਨੂੰ ਸਾਰੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਵਿਦੇਸ਼ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ, ''ਇਹ ਮੰਦਭਾਗਾ ਹੈ ਕਿ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਜੇ ਵੀ ਆਜ਼ਾਦ ਘੁੰਮ ਰਹੇ ਹਨ, ਜਦੋਂਕਿ ਸ਼ਾਂਤੀਪੂਰਨ ਇਕੱਠਾਂ ਰਾਹੀਂ ਜਾਇਜ਼ ਮੰਗਾਂ ਨੂੰ ਪੇਸ਼ ਕਰਨ ਵਾਲੇ ਧਾਰਮਿਕ ਨੇਤਾ 'ਤੇ ਦੋਸ਼ ਲਾਏ ਜਾ ਰਹੇ ਹਨ। ਬੰਗਲਾਦੇਸ਼ 'ਚ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰਾਂ ਦਾ ਵਿਰੋਧ ਕਰਨ 'ਤੇ ਇਸਕਾਨ ਦੇ ਚਿਨਮੋਏ ਕ੍ਰਿਸ਼ਨ ਦਾਸ ਪ੍ਰਭੂ ਖਿਲਾਫ ਕਾਰਵਾਈ ਕੀਤੀ ਗਈ। ਉਸ ਨੂੰ ਬੰਗਲਾਦੇਸ਼ ਪੁਲਿਸ ਨੇ ਢਾਕਾ ਹਵਾਈ ਅੱਡੇ ਤੋਂ ਦੇਸ਼ ਧ੍ਰੋਹ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ। ਇਸ ਦੇ ਵਿਰੋਧ 'ਚ ਹਿੰਦੂ ਭਾਈਚਾਰੇ ਦੇ ਲੋਕ ਢਾਕਾ ਦੀਆਂ ਸੜਕਾਂ 'ਤੇ ਉਤਰ ਆਏ ਅਤੇ ਰੋਡ ਜਾਮ ਕਰ ਦਿੱਤਾ। ਕਈ ਥਾਵਾਂ ਤੋਂ ਹਿੰਸਾ ਦੀਆਂ ਖ਼ਬਰਾਂ ਵੀ ਆਈਆਂ। ਇਸ ਦੌਰਾਨ ਹਿੰਦੂ ਪ੍ਰਦਰਸ਼ਨਕਾਰੀਆਂ 'ਤੇ ਵੀ ਹਮਲੇ ਹੋਏ। ਇਕ ਪ੍ਰੋਫੈਸਰ ਦੇ ਜ਼ਖਮੀ ਹੋਣ ਦੀ ਸੂਚਨਾ ਹੈ।