ਅੰਮ੍ਰਿਤਸਰ ਤੋਂ ਇਕ ਹੋਰ ਵੱਡੀ ਖਬਰ, ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਹੁਣ ਏਅਰਪੋਰਟ ‘ਤੇ ਯਾਤਰੀ ਕੋਲੋਂ 12 ਗੋਲ਼ੀਆਂ ਬਰਾਮਦ
by nripost
ਅੰਮ੍ਰਿਤਸਰ (ਰਾਘਵ): ਅੰਮ੍ਰਿਤਸਰ 'ਚ ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਇੱਕ ਹੋਰ ਵੱਡੀ ਖਬਰ ਆ ਰਹੀ ਹੈ। ਅੰਮ੍ਰਿਤਸਰ ਏਅਰਪੋਰਟ 'ਤੇ ਇਕ ਵਿਅਕਤੀ ਦੇ ਬੈਗ 'ਚੋਂ ਮਿਲਿਆ ਜਿੰਦਾ ਕਾਰਤੂਸ। ਜਾਣਕਾਰੀ ਮਿਲੀ ਹੈ ਕਿ ਏਅਰਪੋਰਟ 'ਤੇ ਜਗਤਾਰ ਸਿੰਘ ਢਿੱਲੋਂ ਨਾਂ ਦੇ ਵਿਅਕਤੀ ਦੇ ਬੈਗ 'ਚੋਂ 12 ਜਿੰਦਾ ਕਾਰਤੂਸ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਚੈਕਿੰਗ ਦੌਰਾਨ ਸੀਆਈਐਸਐਫ ਨੂੰ ਸਕੈਨਿੰਗ ਦੌਰਾਨ ਬੈਗ ਵਿੱਚ ਜ਼ਿੰਦਾ ਕਾਰਤੂਸ ਮਿਲੇ ਹਨ। ਇਹ ਯਾਤਰੀ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਜਾ ਰਿਹਾ ਸੀ। ਸੁਰੱਖਿਆ ਏਜੰਸੀਆਂ ਨੇ ਉਸ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ ਹੈ। ਪੁਲੀਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਾਰਤੂਸ ਉਸ ਦੇ ਬੈਗ ਵਿੱਚ ਕਿਵੇਂ ਆਏ ਅਤੇ ਇਹ ਕਿਸ ਹਥਿਆਰ ਦੇ ਹਨ। ਦੱਸ ਦੇਈਏ ਕਿ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਜਾਨਲੇਵਾ ਹਮਲਾ ਹੋਇਆ ਸੀ, ਜਿਸ ਵਿੱਚ ਉਹ ਵਾਲ-ਵਾਲ ਬਚ ਗਏ ਸਨ।