by nripost
ਲੁਧਿਆਣਾ (ਰਾਘਵ) : ਲੁਧਿਆਣਾ 'ਚ ਇਕ ਭਿਆਨਕ ਹਾਦਸੇ 'ਚ ਇਕ ਨੌਜਵਾਨ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੀਤੀ ਰਾਤ ਥਾਣਾ ਲਾਡੋਵਾਲ ਅਧੀਨ ਪੈਂਦੇ ਹੰਬੜਾ ਪੁਲੀਸ ਚੌਕੀ ਦੇ ਇਲਾਕੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਛੋਟੇ ਹਾਥੀ ਚਾਲਕ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਕਤ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਚੌਕੀ ਇੰਚਾਰਜ ਗੁਰਚਰਨਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਕਰਮਜੀਤ ਸਿੰਘ ਵਾਸੀ ਪਮਾਲ ਸਿੱਧਵਾ ਵੇਟ ਵਜੋਂ ਹੋਈ ਹੈ, ਜੋ ਇਕ ਕੱਪੜਾ ਫੈਕਟਰੀ ਵਿਚ ਸਕਿਓਰਿਟੀ ਗਾਰਡ ਵਜੋਂ ਕੰਮ ਕਰਦਾ ਸੀ। ਬੀਤੀ ਰਾਤ ਕਰਮਜੀਤ ਸਿੰਘ ਨਾਈਟ ਡਿਊਟੀ 'ਤੇ ਜਾ ਰਿਹਾ ਸੀ ਅਤੇ ਇਸੇ ਦੌਰਾਨ ਰਸਤੇ 'ਚ ਉਸ ਨੂੰ ਇਕ ਛੋਟੇ ਹਾਥੀ ਟੈਂਪੂ ਚਾਲਕ ਨੇ ਟੱਕਰ ਮਾਰ ਦਿੱਤੀ ਅਤੇ ਇਸ ਦੌਰਾਨ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਛੋਟੇ ਹਾਥੀ ਦੇ ਡਰਾਈਵਰ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।